Directorio de Iglesias churchdirectory.eu
ES EN

Raamkali Sad

ਰਾਮਕਲੀ ਸਦੁ

Sección 1

ਰਾਮਕਲੀ ਸਦੁ ॥

ੴ ਸਤਿਗੁਰ ਪ੍ਰਸਾਦਿ ॥

ਜਗਿ ਦਾਤਾ ਸੋਇ; ਭਗਤਿ ਵਛਲੁ. ਤਿਹੁ ਲੋਇ ਜੀਉ ॥

ਗੁਰ ਸਬਦਿ ਸਮਾਵਏ; ਅਵਰੁ. ਨ ਜਾਣੈ ਕੋਇ ਜੀਉ ॥

ਅਵਰੋ. ਨ ਜਾਣਹਿ, ਸਬਦਿ ਗੁਰ ਕੈ; ਏਕੁ ਨਾਮੁ ਧਿਆਵਹੇ ॥

ਪਰਸਾਦਿ ਨਾਨਕ ਗੁਰੂ ਅੰਗਦ; ਪਰਮ ਪਦਵੀ ਪਾਵਹੇ ॥

ਆਇਆ ਹਕਾਰਾ ਚਲਣਵਾਰਾ; ਹਰਿ ਰਾਮ ਨਾਮਿ ਸਮਾਇਆ ॥

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ; ਭਗਤਿ ਤੇ. ਹਰਿ ਪਾਇਆ ॥੧॥

ਹਰਿ ਭਾਣਾ ਗੁਰ ਭਾਇਆ; ਗੁਰੁ ਜਾਵੈ. ਹਰਿ ਪ੍ਰਭ ਪਾਸਿ ਜੀਉ ॥

ਸਤਿਗੁਰੁ ਕਰੇ ਹਰਿ ਪਹਿ ਬੇਨਤੀ; ਮੇਰੀ ਪੈਜ ਰਖਹੁ ਅਰਦਾਸਿ ਜੀਉ ॥

ਪੈਜ ਰਾਖਹੁ. ਹਰਿ ਜਨਹ ਕੇਰੀ; ਹਰਿ ਦੇਹੁ ਨਾਮੁ ਨਿਰੰਜਨੋ ॥

ਅੰਤਿ ਚਲਦਿਆ ਹੋਇ ਬੇਲੀ; ਜਮਦੂਤ ਕਾਲੁ ਨਿਖੰਜਨੋ ॥

ਸਤਿਗੁਰੂ ਕੀ ਬੇਨਤੀ ਪਾਈ; ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ; ਧਨੁ ਧਨੁ ਕਹੈ ਸਾਬਾਸਿ ਜੀਉ ॥੨॥

ਮੇਰੇ ਸਿਖ ਸੁਣਹੁ ਪੁਤ ਭਾਈਹੋ; ਮੇਰੈ ਹਰਿ ਭਾਣਾ. ਆਉ ਮੈ ਪਾਸਿ ਜੀਉ ॥

ਹਰਿ ਭਾਣਾ ਗੁਰ ਭਾਇਆ; ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥

ਭਗਤੁ ਸਤਿਗੁਰੁ ਪੁਰਖੁ ਸੋਈ; ਜਿਸੁ ਹਰਿ ਪ੍ਰਭ ਭਾਣਾ ਭਾਵਏ ॥

ਆਨੰਦ ਅਨਹਦ ਵਜਹਿ ਵਾਜੇ; ਹਰਿ ਆਪਿ ਗਲਿ ਮੇਲਾਵਏ ॥

ਤੁਸੀ ਪੁਤ ਭਾਈ ਪਰਵਾਰੁ ਮੇਰਾ; ਮਨਿ ਵੇਖਹੁ, ਕਰਿ ਨਿਰਜਾਸਿ ਜੀਉ ॥

ਧੁਰਿ ਲਿਖਿਆ ਪਰਵਾਣਾ. ਫਿਰੈ ਨਾਹੀ; ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥

ਸਤਿਗੁਰਿ ਭਾਣੈ ਆਪਣੈ; ਬਹਿ ਪਰਵਾਰੁ ਸਦਾਇਆ ॥

ਮਤ ਮੈ ਪਿਛੈ ਕੋਈ ਰੋਵਸੀ; ਸੋ ਮੈ ਮੂਲਿ. ਨ ਭਾਇਆ ॥

ਮਿਤੁ ਪੈਝੈ. ਮਿਤੁ ਬਿਗਸੈ; ਜਿਸੁ ਮਿਤ ਕੀ ਪੈਜ ਭਾਵਏ ॥

ਤੁਸੀ ਵੀਚਾਰਿ ਦੇਖਹੁ ਪੁਤ ਭਾਈ; ਹਰਿ ਸਤਿਗੁਰੂ ਪੈਨਾਵਏ ॥

ਸਤਿਗੁਰੂ ਪਰਤਖਿ ਹੋਦੈ; ਬਹਿ ਰਾਜੁ ਆਪਿ ਟਿਕਾਇਆ ॥

ਸਭਿ ਸਿਖ ਬੰਧਪ ਪੁਤ ਭਾਈ; ਰਾਮਦਾਸ ਪੈਰੀ ਪਾਇਆ ॥੪॥

ਅੰਤੇ. ਸਤਿਗੁਰੁ ਬੋਲਿਆ; ਮੈ ਪਿਛੈ. ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥

ਕੇਸੋ ਗੋਪਾਲ ਪੰਡਿਤ ਸਦਿਅਹੁ; ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥

ਹਰਿ ਕਥਾ ਪੜੀਐ. ਹਰਿ ਨਾਮੁ ਸੁਣੀਐ; ਬੇਬਾਣੁ ਹਰਿ ਰੰਗੁ, ਗੁਰ ਭਾਵਏ ॥

ਪਿੰਡੁ ਪਤਲਿ ਕਿਰਿਆ ਦੀਵਾ; ਫੁਲ ਹਰਿ ਸਰਿ ਪਾਵਏ ॥

ਹਰਿ ਭਾਇਆ ਸਤਿਗੁਰੁ ਬੋਲਿਆ; ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥

ਰਾਮਦਾਸ ਸੋਢੀ. ਤਿਲਕੁ ਦੀਆ; ਗੁਰਸਬਦੁ ਸਚੁ ਨੀਸਾਣੁ ਜੀਉ ॥੫॥

ਸਤਿਗੁਰੁ ਪੁਰਖੁ ਜਿ ਬੋਲਿਆ; ਗੁਰਸਿਖਾ ਮੰਨਿ ਲਈ ਰਜਾਇ ਜੀਉ ॥

ਮੋਹਰੀ ਪੁਤੁ ਸਨਮੁਖੁ ਹੋਇਆ; ਰਾਮਦਾਸੈ ਪੈਰੀ ਪਾਇ ਜੀਉ ॥

ਸਭ ਪਵੈ ਪੈਰੀ ਸਤਿਗੁਰੂ ਕੇਰੀ; ਜਿਥੈ ਗੁਰੂ ਆਪੁ ਰਖਿਆ ॥

ਕੋਈ ਕਰਿ ਬਖੀਲੀ. ਨਿਵੈ ਨਾਹੀ; ਫਿਰਿ ਸਤਿਗੁਰੂ ਆਣਿ ਨਿਵਾਇਆ ॥

ਹਰਿ ਗੁਰਹਿ ਭਾਣਾ ਦੀਈ ਵਡਿਆਈ; ਧੁਰਿ ਲਿਖਿਆ ਲੇਖੁ ਰਜਾਇ ਜੀਉ ॥

ਕਹੈ ਸੁੰਦਰੁ. ਸੁਣਹੁ ਸੰਤਹੁ; ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥

Textos gurbani de dominio público según Shabad OS (código MIT). Citar Shabad OS. Solo gurmukhi.